ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ।