ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ‐ਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।