Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Govt. of Punjab

ਮੁੱਖ ਮੰਤਰੀ ਨੇ ਬਕਾਇਆ ਫੰਡਾਂ ਅਤੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-20 ਦੀ ਸੋਧੀ ਹੋਈ ਸਾਂਝੇਦਾਰੀ ਦੀ ਰਾਸ਼ੀ ਜਾਰੀ ਕਰਨ ਲਈ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐਮ.ਐਸ.-ਐਸ.ਸੀਜ਼) ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ 1 ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ 'ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ।

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸ਼ਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸ਼ਿਰਕਤ ਕਰ ਰਹੇ ਸਨ।
             

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ (ਪੀ.ਪੀ.ਐਫ.) ਵਿਚਾਲੇ ਸਾਂਝੇਦਾਰੀ ਦੀ ਪਹਿਲ ਨਾਲ ਸਥਾਪਤ ਕੀਤੇ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ ਕੀਤਾ।