ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ।