Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

GstCollection

ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿੱਚ 24.45% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ।

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ।