ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰਮਤਿ ਤੇ ਸਿੱਖ ਇਤਿਹਾਸ ਨਾਲ ਜੋੜਨ ਦੇ ਮਹਾਨ ਉਦੇਸ਼ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਵੱਲੋਂ ਗੁਰਦੁਆਰਾ ਮਾਤਾ ਸੁੰਦਰੀ ਜੀ, ਨਵੀਂ ਦਿੱਲੀ ਵਿਖੇ ਉਸਾਰੇ ਜਾ ਰਹੇ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਗੁਰਮਤਿ ਸਟੱਡੀ ਐਂਡ ਸੰਗੀਤ ਅਕੈਡਮੀ ਦੀ ਛੇ ਮੰਜ਼ਿਲਾ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ।