ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਪਰਦਾ ਕਾਰ ਸੇਵਾ ਸ੍ਰੀ ਹਜੂਰ ਸਾਹਿਬ ਦੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਅਤੇ ਜਥੇਦਾਰ ਬਾਬਾ ਮੇਜਰ ਸਿੰਘ ਅਗਵਾਈ ਹੇਠ ਸਮੂਹ ਨਗਰ ਟਿੱਬਾ ਵੱਲੋਂ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ