Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Gurdwaras

ਜਸਵੀਰ ਸਿੰਘ ਗੜ੍ਹੀ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ

।ਇਸ ਮੌਕੇ ਕਾਫਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਐਨ ਪੀ ਰਾਣਾ, ਸਿੰਕਦਰ ਸਿੰਘ ਸਹੇੜੀ ਕੁਲਦੀਪ ਸਿੰਘ ਖੇੜੀ, ਬਲਵਿੰਦਰ ਸਿੰਘ ਪੱਟੀ, ਚੈਅਰਮੈਨ ਸਤਨਾਮ ਸਿੰਘ ਜਲਾਲਪੁਰ ਬਲਾਚੌਰ ,ਅਤੇ ਰੋਹਿਤ ਵਸ਼ਿਸ਼ਟ ਅਤੇ ਕੇਸਰ ਸਿੰਘ ਸਮਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਆਦਿ ਪਤਵੰਤੇ ਸੱਜਣ ਹਾਜ਼ਰ ਸਨ।

ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ : ਐਡਵੋਕੇਟ ਧਾਮੀ

 ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।

 

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਸ. ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।
 

ਰਣਜੀਤ ਸਿੰਘ ਦੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਨੇ ਸ੍ਰੀ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।
 

ਗੁਰੂ ਘਰ ਜਾਣਦੀ ਮਹਿਲਾ ਦੇ ਗਲ ਤੋਂ ਚੇਨੀ ਝਪਟੀ

ਮਾਛੀਵਾੜਾ ਸਾਹਿਬ ਵਿੱਚ ਬੁੱਧਵਾਰ ਦੀ ਸਵੇਰ ਨੂੰ ਗੁਰੂ ਘਰ ਜਾ ਰਹੀ ਇਕ ਮਹਿਲਾ ਦੇ ਗਲ ਤੋਂ ਦੋ ਝਪਟਮਾਰਾਂ ਨੇ ਸੋਨੇ ਦੀ ਚੇਨੀ ਖੋਹ ਲਈ।

ਡੀਐਸਜੀਐਮਸੀ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸੰਗਤ ਲਈ ਨਵਾਂ ਸ਼ੈੱਡ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਨਵਾਂ ਸ਼ੈੱਡ ਸਥਾਪਿਤ ਕੀਤਾ ਗਿਆ ਹੈ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਅਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਦੀ ਹੋਈ ਸ਼ੁਰੂਆਤ

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਅਤੇ ਦੀਵਾਨ ਹਾਲ ਦੇ ਨਜ਼ਦੀਕ ਸ਼ਹੀਦ ਗੰਜ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਾ ਤਿਆਰ ਕਰਨ ਦੀ ਸੇਵਾ ਦੀ ਆਰੰਭਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ।

ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਖਰੜ ਵਿਖੇ ’ਸਤਲੁਜ’ ਫਿਲਮ ਦਿਖਾਈ

ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ, ਸਵਰਾਜ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਰਹਿਰਾਸ ਸਾਹਿਬ ਪਾਠ ਦੀ ਅਰਦਾਸ ਤੋਂ ਉਪਰਾਂਤ ਲੰਗਰ ਹਾਲ ਵਿੱਚ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ਦੇ ਅਧਾਰਤ ਬਣੀ ਫਿਲਮ ’ਸਤਲੁਜ’ ਵੱਡੀ ਸਕਰੀਨ ਲਗਾ ਕੇ ਦਿਖਾਈ ਗਈ।

ਇਲਾਕੇ ਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਦਿਖਾਈ ਜਾ ਰਹੀ ਹੈ ਫਿਲਮ "ਸਤਲੁਜ"

ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਹਨਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖਾਸ ਕਰਕੇ ਨੌਜਵਾਨ ਪੀੜੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੂਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ’ਤੇ ਵੱਡਾ ਜ਼ੁਲਮ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਾਰਵਾਈ ਪਾਕਿ ਕੌਮ ਲਈ ਕਾਲਾ ਧੱਬਾ ਹੈ।

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।

ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸੋਮਾਸਰ ਸਾਹਿਬ ਵਿਖੇ ਕਰਵਾਇਆ ਗਿਆ ਸਮਾਗਮ

ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਪਰਦਾ ਕਾਰ ਸੇਵਾ ਸ੍ਰੀ ਹਜੂਰ ਸਾਹਿਬ ਦੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਅਤੇ ਜਥੇਦਾਰ ਬਾਬਾ ਮੇਜਰ ਸਿੰਘ ਅਗਵਾਈ ਹੇਠ ਸਮੂਹ ਨਗਰ ਟਿੱਬਾ ਵੱਲੋਂ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਗੁਰਦੁਆਰਾ ਸੋਮਾਸਰ ਸਾਹਿਬ ਟਿੱਬਾ ਵਿਖੇ ਪੂਰਨਮਾਸੀ ਦਾ ਦਿਹਾੜਾ ਮਨਾਇਆ

ਗੁਰਦੁਆਰਾ ਸੋਮਾਸਰ ਸਾਹਿਬ ਪਿੰਡ ਟਿੱਬਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ਸਰਧਾ ਭਾਵਨਾ ਨਾਲ ਮਨਾਇਆ ਗਿਆ।

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸੰਤ ਭੂਰੀ ਵਾਲਿਆਂ ਵੱਲੋਂ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਚੌਥੀ ਮੰਜ਼ਿਲ ਦੇ ਲੈਂਟਰ ਦੀ ਸੇਵਾ ਸੰਪੰਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਤਿਆਰ ਕੀਤੀ ਜਾ ਰਹੀ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਚੌਥੀ ਮੰਜ਼ਿਲ ਦਾ ਲੈਂਟਰ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸੰਪੰਨ ਹੋਇਆ।

ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਗੁਰਦੁਆਰਾ ਸ਼ਹੀਦਾਂ ਸਾਹਿਬ ਹਾਦਸੇ 'ਤੇ 'ਜਥਾ ਸਿਰਲੱਥ ਖ਼ਾਲਸਾ' ਦੇ ਆਗੂ ਬਾਬਾ ਦਿਲਬਾਗ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਕਾਰ ਸੇਵਾ ਦੌਰਾਨ ਸ਼ਟਰਿੰਗ ਦੀ ਭਾਰੀ ਲੋਹੇ ਦੀ ਪਲੇਟ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ 'ਤੇ 'ਜਥਾ ਸਿਰਲੱਥ ਖ਼ਾਲਸਾ' ਦੇ ਆਗੂ ਬਾਬਾ ਦਿਲਬਾਗ ਸਿੰਘ ਜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਹੋਏ ਹਾਦਸੇ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਗੁਰਦੁਆਰਾ ਸ਼ਹੀਦਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ 'ਤੇ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਪੰਜਵਾਂ ਤਖ਼ਤ) ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ।

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੇ ਮਨੁੱਖਤਾ ਨੂੰ ਬੇਇਨਸਾਫੀ, ਦਮਨ ਅਤੇ ਜਬਰ-ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ-ਭਗਵੰਤ ਸਿੰਘ ਮਾਨ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪ੍ਰਬੰਧਕ ਕਮੇਟੀ ਦੀ ਹਾਜ਼ਰੀ ਵਿੱਚ ਅਰਦਾਸ ਕਰਕੇ ਕੀਤੀ ਗਈ ਕੰਮ ਦੀ ਸ਼ੁਰੂਆਤ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ  

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ।

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

 

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ 

ਪੁਰਾਤਨ ਜਨਮ ਪੱਤਰੀ ਪੈੜੇ ਮੋਖੇ ਵਾਲੀ ਗੁਰਦੁਆਰਾ ਸਾਹਿਬ ਨੂੰ ਸੌਂਪੀ

ਮਾਲੇਰਕੋਟਲਾ ਦੇ ਇਤਿਹਾਸਕ ਪਿੰਡ ਫਿਰੋਜ਼ਪੁਰ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਯੋਧੇ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਤੀਜੇ ਮੁਖੀ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਪ੍ਰਬੰਧਕਾਂ ਵੱਲੋਂ ਪਰਿਵਾਰਕ ਮੈਂਬਰ ਸਨਮਾਨਿਤ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਬੀਬੀ ਰਜਨੀ ਦੀ ਕਾਸਟ ਅਤੇ ਕਰੂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ "ਵਿਸ਼ਵਾਸ ਦਾ ਬੂਟਾ" ਦੀ ਸ਼ੁਰੂਆਤ ਕੀਤੀ

ਸੰਗਰਾਂਦ ਦੇ ਸ਼ੁਭ ਮੌਕੇ 'ਤੇ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਸ਼ਰਧਾ ਨਾਲ ਭਰਪੂਰ ਫਿਲਮ "ਬੀਬੀ ਰਜਨੀ" ਦੇ ਕਲਾਕਾਰਾਂ ਅਤੇ ਕਲਾਕਾਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਵਿਸ਼ੇਸ਼ ਦਰਸ਼ਨ ਕੀਤੇ।