ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਆਪਣੇ ਇਕ ਸੰਦੇਸ਼ ਵਿੱਚ ਪੰਜਾਬ ਦੇ ਹੋਣਹਾਰ ਸਿੱਖ ਅਥਲੀਟ ਅਤੇ ਤੇਜ਼ਤਰਾਰ ਸਪਰਿੰਟਰ ਗੁਰਵਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ ਭਾਰਤ ਦਾ ਨਵਾਂ ਨੈਸ਼ਨਲ ਰਿਕਾਰਡ ਸਥਾਪਿਤ ਕਰਨ ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।