ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖੀ ਨਾਲ ਜੋੜਨ ਦੇ ਉਦੇਸ਼ ਤਹਿਤ ਬੱਚਿਆਂ ਦੇ ਗੁਰਮਤਿ ਕੈਂਪਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ।
ਦ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਭਗਤਾ ਭਾਈਕਾ, ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਲਈ ਵਚਨਬੱਧ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਪੰਜਵੇਂ ਗੁਰਮਤਿ ਕੈਂਪ ਦੀ ਸ਼ੁਰੂਆਤ ਮੌਕੇ ਆਪਣੇ ਸੰਦੇਸ਼ ਰਾਹੀਂ ਗੁਰਮਤਿ ਕੈਂਪਾਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ ਅਤੇ ਇਸੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।