ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਆਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਵੱਡੀ ਸਕਰੀਨ ਲਗਾ ਕੇ 1984 ਵਾਲੇ ਘੱਲੂਘਾਰੇ ਦਾ ਬਿਰਤਾਂਤ ਸੰਗਤਾਂ ਨੂੰ ਦਿਖਾਇਆ ਜਾ ਰਿਹਾ ਹੈ।