ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।
ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ
॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥