ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਅਤੇ ਸੰਪਰਕਾਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।