ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਅਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਅਵਤਾਰ ਸਿੰਘ ਘੁੱਲਾ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਦੇ ਮੱਦੇਨਜ਼ਰ ਸੁਤੰਤਰਤਾ ਦਿਵਸ ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਵੱਲੋਂ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਸਰ ਦੇ ਸੈਂਟਰਲ ਹਲਕੇ ਅਧੀਨ ਆਉਂਦੀ ਤਿਵਾੜੀਆਂ ਵਾਲੀ ਗਲੀ ਵਿਖੇ ਵਾਰਡ 57 ਦੇ ਇੰਚਾਰਜ ਅਮਰਜੀਤ ਸਿੰਘ ਸਾਜਨ ਵੱਲੋਂ ਇੱਕ ਵਿਸ਼ਾਲ 'ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ।