ਸਮਾਜ ਸੇਵਾ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਅ ਰਹੀ ਕੌਮਾਂਤਰੀ ਪੱਧਰ ਦੀ ਸੰਸਥਾ ਰੋਟਰੀ ਕਲੱਬ ਸੁਨਾਮ ਦੇ ਨਵੇਂ ਪ੍ਰਧਾਨ ਹਰੀਸ਼ ਗੱਖੜ ਨੇ ਰੋਟਰੀ ਭਵਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਲੱਬ ਦੀ ਕਮਾਨ ਸੰਭਾਲ ਲਈ ਹੈ। ਇਸ ਮੌਕੇ ਰੋਟਰੀ ਇੰਟਰਨੈਸ਼ਨਲ-3090 ਦੇ ਜ਼ਿਲ੍ਹਾ ਗਵਰਨਰ (2023-24) ਘਣਸ਼ਿਆਮ ਕਾਂਸਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।