ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ (ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।