Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

HarpreetSinghSimak

ਘਰ-ਘਰ ਮਿਲਣੀ ਦੌਰਾਨ ਹਰਪ੍ਰੀਤ ਸਿੰਘ ਸਿਮਕ ਨੇ ਮੌਜੂਦਾ ਸਰਕਾਰ 'ਤੇ ਸਾਧਿਆ ਨਿਸ਼ਾਨਾ

ਹਲਕਾ ਗਿੱਲ ਦੇ ਪਿੰਡ ਜੱਸੀਆ ਦੀ ਕਲੋਨੀ ਗ੍ਰੀਨ ਇਨਕਲੇਵ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ  ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਯੁਗਿਤਾ ਜੈਨ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਹਲਕਾ ਗਿੱਲ ਦੇ ਵਿੱਚ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਪਿੰਡ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂ.ਪੀ. ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਲੁਧਿਆਣਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇੱਕ ਬਦਲਾਵ ਦੇ ਨਾਮ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੁਟਕਲੇ ਅਤੇ ਪੰਜਾਬ ਦੀ ਜਨਤਾ ਉੱਤੇ ਭਾਰੀ ਕਰਜਾ ਦੇਣ ਤੋਂ ਤੋਂ ਸਿਵਾਏ ਲੋਕਾਂ ਦਾ ਕੁਝ ਨਹੀਂ ਸਵਾਰਿਆ, ਜਿਸ ਕਰਕੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਅਤੇ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।