ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਮੁਫ਼ਤ ਡਾਕਟਰੀ ਇਲਾਜ ਕਰਵਾਇਆ ਜਾ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ
ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਪੰਜੀਕਰਣ ਕੇਂਦਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ