ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਂਚ, ਇਲਾਜ ਅਤੇ ਦਵਾਈ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਤਮਾਮ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ।