ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਜਾ ਰਿਹਾ ਹੈ।