ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਪਿੰਡ ਘਟੌਰ ਤਹਿਸੀਲ ਖਰੜ ਵਿਖੇ ਮੈਡੀਕਲ ਚੈਕ ਅੱਪ, ਇਲਾਜ ਅਤੇ ਸੀਨੀਅਰ ਸਿਟੀਜਨਜ਼ ਲਈ ਉਪਕਰਣ ਮੁਹੱਈਆ ਕਰਵਾਉਣ ਲਈ ਮੈਡੀਕਲ ਕੈਂਪ ਲਗਵਾਇਆ ਗਿਆ।