ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ, ਮੇਜਰ ਜਨਰਲ ਸੁਬੇਗ ਸਿੰਘ ਜੀ, ਬਾਬਾ ਠਾਹਰਾ ਸਿੰਘ ਜੀ ਅਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਵਿੱਚ ਭਾਈ ਐੱਮ.ਐੱਸ. ਮੁਲਤਾਨੀ ਨਿਊਯਾਰਕ ਅਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ, ਮਜੀਠਾ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।