ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ।
ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰੀ ਕਮੇਟੀ ਵੱਲੋਂ ਮੰਗਲਵਾਰ ਨੂੰ ਸੁਨਾਮ ਵਿਖੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਦੀ ਅਗਵਾਈ ਹੇਠ ਆਯੋਜਿਤ ਕੀਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸ਼ਹਿਰ ਦੇ ਸਾਰੇ 23 ਨਵੇਂ ਚੁਣੇ ਗਏ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਨਵਾਂਸ਼ਹਿਰ ਅੰਦਰ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਵੱਖ-ਵੱਖ ਵਿੰਗਾਂ ਦੇ ਚਾਰ ਨਵੇਂ ਹਲਕਾ ਪ੍ਰਧਾਨਾਂ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ।
ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਜੀ ਅਤੇ ਜੱਥੇ ਨੂੰ ਤਿੰਨ ਮਹੀਨੇ ਦੇ ਕਨੇਡਾ, ਇੰਗਲੈਂਡ ਅਤੇ ਯੂਰਪੀ ਦੇਸ਼ਾਂ ਦੇ ਗੁਰਮਤਿ ਪ੍ਰਚਾਰ ਦੌਰੇ ਲਈ ਪ੍ਰੇਮ ਸਹਿਤ ਵਿਦਾਇਗੀ ਦਿੱਤੀ,
ਯੂਨਾਈਟਿਡ ਇੰਟਰਨੈਸ਼ਨਲ ਕਲੱਬਜ ਦੀ ਕੋਟਕਪੂਰਾ ਯੂਨਿਟ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਰਾਸ਼ਟਰੀ ਸ਼ਿਵ ਸੈਨਾ ਹਿੰਦ ਦੇ ਮੁੱਖ ਸੇਵਾਦਾਰ ਅਤੇ ਸ਼ਿਵ ਸਾਗਰ ਮਹਾਂਕਾਲੀ ਮੰਦਰ ਖਰੜ ਦੇ ਪ੍ਰਮੁੱਖ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਨਾਤਨ ਧਰਮ ਦੀ ਰੱਖਿਆ ਲਈ ਨਿਰੰਤਰ ਕੰਮ ਕਰ ਰਹੀ ਹੈ।
ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰਬਰ ਇੱਕ ਤੋਂ ਲਗਾਤਾਰ ਦੂਜੀ ਵਾਰ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ਾ ਬਜਾਜ ਨੂੰ ਅਰੋੜਾ ਕਲੋਨੀ ਦੇ ਵਸਨੀਕਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਦਿਆਂ ਡੀ.ਸੀ.ਐੱਮ. ਇੰਟਰਨੈਸਨਲ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ।
ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਚਾਰਾਂ ਕੀਤਾ ਗਿਆ।
ਬੀਤੇ ਦਿਨੀਂ ਪ੍ਰਜਾਪਤ ਸਭਾ ਜੈਤੋ ਵਲੋਂ ਪੰਜਾਬ ਭਰ ਵਿੱਚੋਂ 8ਵੀਂ ਜਮਾਤ ’ਚੋਂ ਪਹਿਲੇ ਸਥਾਨ ’ਤੇ ਆਉਣ ਵਾਲੀ ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਲਈ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਭਾਰੀ ਗਿਣਤੀ ਵਿੱਚ ਬਰਾਦਰੀ ਨਾਲ ਸਬੰਧਤ ਪਤਵੰਤਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਅੱਠਵੀਂ ਜਮਾਤ ਦੇ ਸਲਾਨਾ 2025-26 ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾ ਤਮੰਨਾ ਪਰਜਾਪਤੀ ਅਤੇ ਜਸ਼ਨਦੀਪ ਕੌਰ ਦੇ ਪਰਜਾਪਤ ਸਭਾ ਜੈਤੋ ਵੱਲੋਂ ਕਾਲੂ ਰਾਮ ਦੀ ਬਗੀਚੀ ਜੈਤੋ ਵਿਖ਼ੇ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ ਮੌਕੇ ਇੰਜੀ. ਅਮੋਲਕ ਸਿੰਘ ਵਿਧਾਇਕ ਆਮ ਆਦਮੀ ਪਾਰਟੀ ਜੈਤੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਗਾ ਦੇ ਪਿੰਡ ਬਲਰਾ ਵਿਖੇ ਪਹੁੰਚ ਕੇ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਨਦੀਪ ਸਿੰਘ ਨੇ ਪਿੰਡ ਭਲੱਥ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦਾ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।
ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ
ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ