ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ।
ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ।
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ।
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਟੇਲਾਂ ਤੱਕ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਪਹੁੰਚਾਵੇਗੀ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਪਾਰਟੀ ਵਰਕਰਾਂ ਨਾਲ ਮਿਲ ਕੇ ਝਾੜੂ ਖੋਲ੍ਹ ਕੇ ਰੋਸ ਪ੍ਰਗਟ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਥਿਤ ਤੌਰ 'ਤੇ ਝਾੜੂ ਦੀ ਬੇਅਦਬੀ ਦੇ ਦੋਸ਼ ਹੇਠ ਇਕ ਕਾਂਗਰਸੀ ਵਰਕਰ ਨੂੰ ਜੇਲ੍ਹ ਭੇਜਣ ਦੇ ਵਿਰੋਧ ਵਜੋਂ ਕੀਤਾ ਗਿਆ ਸੀ।
ਨੇੜਲੇ ਪਿੰਡ ਚੱਕ ਸਮਾਣਾ ਵਿਖੇ ਸ਼ੁੱਕਰਵਾਰ ਸ਼ਾਮ ਚਾਰ ਵਜੇ ਦੇ ਕਰੀਨ ਬੋਰਵੈੱਲ 'ਚ ਡਿੱਗੇ ਚਾਰ ਸਾਲਾ ਬੱਚੇ ਨੂੰ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਪੰਜਾਬ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰੀਬ ਨੌਂ ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਈਕੋ ਕਲੱਬ ਦੇ ਬੈਨਰ ਹੇਠ ਨੋਡਲ ਅਫ਼ਸਰ ਪ੍ਰੋ.ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਮਿੱਠੇਵਾਲ ਪੰਛੀ ਪਿਆਰੇ ਮਿੰਨੀ ਜੰਗਲ ਅਤੇ ਨਰਸਰੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।