ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਦੇ ਸਮਾਜ ਭਲਾਈਂ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਡਾਕਟਰ ਬਲਜੀਤ ਕੌਰ ਦੀ ਸਥਾਨਕ ਰਾਇਲ ਸਿਟੀ ਵਿਖੇ ਰਿਹਾਇਸ਼ ਦੇ ਨੇੜੇ ਵਿਸ਼ਾਲ ਰੋਸ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਅਤੇ ਡਾਕਟਰ ਬਲਜੀਤ ਕੌਰ ਦੇ ਖਿਲਾਫ ਤਿੱਖੀ ਨਾਹਰੇਬਾਜੀ ਕੀਤੀ।