ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ