ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ