ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੌਜੂਦਾ ਇੰਟਕ ਪ੍ਰਧਾਨ ਸ੍ਰ ਗੁਲਜਾਰ ਸਿੰਘ ਖਾਸਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ।