ਅੱਜ ਆਲ ਇੰਡੀਆ ਬੀ ਐਸ ਐਨ ਐਲ ਪੈਨਸ਼ਨਰ ਐਸੋਸੀਏਸ਼ਨ ਸੰਗਰੂਰ ਦੇ ਸੱਦੇ ਤੇ ਅਮਰ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੀ ਯਾਦ ਵਿੱਚ ਸ਼੍ਰੀ ਨੈਣਾ ਦੇਵੀ ਮੰਦਰ ਧਰਮਸ਼ਾਲਾ ਸੰਗਰੂਰ ਵਿਖੇ ਬਰਨਾਲਾ ਸੰਗਰੂਰ ਅਤੇ ਮਲੇਰਕੋਟਲਾ ਦੇ ਬੀਐਸਐਨਐਲ ਪੈਨਸ਼ਨਰਜ਼ ਵੱਲੋਂ ਇੱਕ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦੀ ਸ਼ੁਰੂਆਤ ਵਿੱਚ ਸ੍ਰੀ ਮਿਸ਼ਰੀ ਲਾਲ ਫੋਨ ਮਕੈਨਿਕ ਧੂਰੀ ਦੀ ਧਰਮ ਪਤਨੀ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਪੇਸ਼ ਕੀਤੀ ਗਈ।