ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।