ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ।