ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਨਾਨਕ ਸਿੰਘ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 06 ਨਜਾਇਜ ਹਥਿਆਰ ਵੱਖ-ਵੱਖ ਬੋਰ ਸਮੇਤ ਕਾਰਤੂਸ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।