Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Inaugurates

ਡਾ . ਬਲਬੀਰ ਸਿੰਘ ਵੱਲੋਂ ਵਿਕਾਸ ਨਗਰ ' ਚ 28 ਲੱਖ ਦੀ ਲਾਗਤ ਵਾਲੇ ਪਾਰਕ ਦਾ ਉਦਘਾਟਨ

 ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਬਿਹਤਰ ਸਿਹਤਮੰਦ ਜੀਵਨ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਨਗਰ ਵਿੱਚ ਬਣਿਆ ਇਹ ਵਾਤਾਵਰਨ ਪਾਰਕ ਇਲਾਕੇ ਦੇ ਲੋਕਾਂ ਲਈ ਸਿਹਤਮੰਦ ਜੀਵਨ ਅਤੇ ਵਾਤਾਵਰਨ ਸੰਭਾਲ ਦਾ ਸੁੰਦਰ ਸੁਮੇਲ ਸਾਬਤ ਹੋਵੇਗਾ। 

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ

ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ।

ਹਰਚੰਦ ਸਿੰਘ ਬਰਸਟ ਵੱਲੋਂ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਮ ’ਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਹਲਕਾ ਸਮਾਣਾ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਦੋਦੜਾ ਵਿਖੇ 1.24 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਵਿਕਾਸ ਪ੍ਰੋਜੈਕਟ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 66 ਕੇ.ਵੀ. ਹਰੀਪੁਰ ਕੂੜਾ ਗਰਿੱਡ ਵਿਖੇ ਨਵੇਂ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ ਦਾ ਲੋਕ ਅਰਪਣ

ਦੱਸਿਆ ਕਿ ਇਸ ਪ੍ਰੋਜੈਕਟ ਵਿੱਚ 20 ਐਮ.ਵੀ.ਏ. ਪਾਵਰ ਟਰਾਂਸਫਾਰਮਰ, ਸੰਬੰਧਿਤ 66 ਕੇ.ਵੀ. ਅਤੇ 11 ਕੇ.ਵੀ. ਬੇਅ, ਪ੍ਰੋਟੈਕਸ਼ਨ ਸਿਸਟਮ, ਸਿਵਲ ਵਰਕ, ਇੰਸਟਾਲੇਸ਼ਨ, ਟੈਸਟਿੰਗ ਅਤੇ ਕਮਿਸ਼ਨਿੰਗ ਦੇ ਸਾਰੇ ਕੰਮ ਸ਼ਾਮਲ ਹਨ। ਇਸ ਮੌਕੇ ਕੌਂਸਲਰ ਕਿਰਨ ਪਤਨੀ ਮਾਸਟਰ ਕਰਮ ਸਿੰਘ, ਨਰੇਸ਼ ਉਪਨੇਜਾ ਸਮੇਤ ਪਿੰਡ ਵਾਸੀ ਤੇ ਅਧਿਕਾਰੀ ਮੌਜੂਦ ਰਹੇ।

ਜਥੇਦਾਰ ਜਗਮੀਤ ਸਿੰਘ ਹਰਿਆਊ ਵੱਲੋਂ ਲੋਹੇ ਦੀ ਕਟਿੰਗ ਮਸ਼ੀਨ ਦੀ ਨਵੀਂ ਦੁਕਾਨ ਦਾ ਉਦਘਾਟਨ

ਸਮਾਣਾ ਦੇ ਭਵਾਨੀਗੜ੍ਹ ਰੋਡ (ਨੇੜੇ ਮਨਕੂ ਕੰਬਾਈਨ) ਵਿਖੇ ਸਲੀਮ ਖ਼ਾਨ ਵੱਲੋਂ ਲੋਹੇ ਦੀ ਕਟਿੰਗ ਮਸ਼ੀਨ ਦੀ ਨਵੀਂ ਦੁਕਾਨ ਦਾ ਸ਼ੁਭ ਮਹੂਰਤ ਸਮਾਗਮ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ।

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।

ਚੇਅਰਮੈਨ ਬਰਸਟ ਵੱਲੋਂ ਪਿੰਡ ਨੱਸੂਪੁਰ ਵਿਖੇ 2.58 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ

ਹਲਕਾ ਸਮਾਣਾ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਹੋਇਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਨੱਸੂਪੁਰ ਵਿਖੇ 2.58 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਅਹਿਮ ਸੜਕੀ ਪ੍ਰੋਜੈਕਟਾਂ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।

ਕਛਵਾ ਪਿੰਡ ਨੂੰ ਮਿਲਿਆ ਨਵਾਂ ਬੱਸ ਅੱਡਾ, ਹਲਕਾ ਇੰਚਾਰਜ ਹਡਾਣਾ ਨੇ ਕੀਤਾ ਉਦਘਾਟਨ

ਪਿੰਡ ਕਛਵਾ ਵਿਖੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਮਦੇਨਜ਼ਰ ਰੱਖਦੇ ਹੋਏ ਅੱਜ ਨਵੇਂ ਬੱਸ ਅੱਡੇ ਦਾ ਉਦਘਾਟਨ ਕੀਤਾ ਗਿਆ।

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ।

ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 7200 ਕਰੋੜ ਦੇ ਸਿੰਜਾਈ ਪ੍ਰਾਜੈਕਟਾਂ ਦਾ ਤੋਹਫ਼ਾ ਸੂਬੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਲਈ ਦਿੱਤਾ ਗਿਆ ਹੈ ਤਾਂ ਜੋ ਸਾਡੇ ਸੂਬੇ ਨੂੰ ਅਤੇ ਸਾਡੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ।ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿਖੇ ਢਪਾਲੀ ਸਿਸਟਮ ਦੇ 37 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ।

ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ।

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ

ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੀ ਲੜੀ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ 'ਮੁੱਖ ਮੰਤਰੀ ਜਿੰਮ' ਦਾ ਉਦਘਾਟਨ ਕੀਤਾ ਗਿਆ।

ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਫਿਰਨੀਆਂ ਦੇ ਨਿਰਮਾਣ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਸਤਜੋਤ ਨਗਰ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਛੇ ਗਲੀਆਂ ਦਾ ਉਦਘਾਟਨ

ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਪਿੰਡ ਸਤਜੋਤ ਨਗਰ ਵਿਖੇ ਸਰਪੰਚ ਬੀਬੀ ਸੁਖਵਿੰਦਰ ਕੌਰ ਬਾਵਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਬਣੀਆਂ 13 ਗਲੀਆਂ ਵਿੱਚੋਂ ਛੇ ਨਵੀਆਂ ਗਲੀਆਂ ਦਾ ਰਸਮੀ ਉਦਘਾਟਨ ਕੀਤਾ।

ਖੰਡਾ ਚੋਂਕ ਤੋ ਫਲਾਈ ਓਵਰ ਤੱਕ ਸੜਕ ਦਾ ਵਿਧਾਇਕ ਕੋਹਲੀ ਵਲੋਂ ਉਦਘਾਟਨ*

 ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਸ੍ਰੀ ਦੁੱਖ ਨਿਵਾਰਨ ਸਾਹਿਬ (ਖੰਡਾ ਚੌਕ )ਤੋਂ ਲੈ ਕੇ ਪੁਰਾਣਾ ਬੱਸ ਅੱਡਾ ਫਲਾਈ ਓਵਰ ਤੱਕ 94 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਪਿੰਡ ਹੇਰ ਵਿਖੇ ਨਵੇਂ ਜਿੰਮ ਦਾ ਉਦਘਾਟਨ

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ ਹਲਕੇ ਦੇ ਪਿੰਡ ਹੇਰ ਵਿਖੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਜਿੰਮ ਦਾ ਰਸਮੀ ਉਦਘਾਟਨ ਕੀਤਾ ਗਿਆ।

ਪਿੰਡ ਬਿੰਜਲ ਵਿੱਚ ਸੰਧੂ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ.

ਐਨ ਆਰ ਆਈ ਕਲੱਬ ਬਿੰਜਲ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਰੂਪ ਵਿੱਚ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਪਹੁੰਚੇ।

ਅੰਮ੍ਰਿਤਸਰ ਸੈਂਟਰਲ ਹਲਕੇ ਨੂੰ ਮਿਲੀ ਵੱਡੀ ਸੌਗਾਤ; ਨੌਜਵਾਨਾਂ ਲਈ ਟਰਫ ਕ੍ਰਿਕਟ ਗਰਾਊਂਡ ਦਾ ਉਦਘਾਟਨ

ਅੰਮ੍ਰਿਤਸਰ ਸੈਂਟਰਲ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ।

ਵਿਧਾਇਕ ਜੋੜਾ ਮਾਜਰਾ ਵੱਲੋਂ ਸਿਵਲ ਹਸਪਤਾਲ ਵਿੱਚ ਆਧੁਨਿਕ ਅਲਟਰਾਸਾਊਂਡ ਮਸ਼ੀਨ ਦਾ ਉਦਘਾਟਨ

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਸਿਵਲ ਹਸਪਤਾਲ ਸਮਾਣਾ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਆਧੁਨਿਕ ਅਲਟਰਾ ਸਾਊਂਡ ਮਸ਼ੀਨ ਦਾ ਉਦਘਾਟਨ ਕੀਤਾ

ਅੰਮ੍ਰਿਤਸਰ: ਸੈਂਟਰ ਹਲਕੇ 'ਚ ਵਿਕਾਸ ਕਾਰਜਾਂ ਦੀ ਝੜੀ ਵਾਰਡ 52 ਦੇ ਇੰਚਾਰਜ ਗੁਰਦਾਸ ਸਿੰਘ ਦੇ ਸਦਕਾ ਪੱਕੀ ਗਲੀ ਬਣਨ ਦਾ ਉਦਘਾਟਨ

ਸੈਂਟਰ ਹਲਕੇ ਵਿੱਚ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਬੀਤੇ ਦਿਨੀਂ ਐਤਵਾਰ ਨੂੰ ਸੈਂਟਰ ਹਲਕੇ ਦੇ ਐਮ.ਐਲ.ਏ. ਅਜੈ ਗੁਪਤਾ ਵਲੋਂ ਇੱਕ ਅਜਿਹੀ ਗਲੀ ਦਾ ਦੌਰਾ ਕੀਤਾ ਗਿਆ, ਜੋ ਕਿ ਪਿਛਲੇ ਕਾਫੀ ਸਾਲਾਂ ਤੋਂ ਨਹੀਂ ਬਣੀ ਸੀ, ਜਿਸ ਕਰਕੇ ਇਲਾਕੇ ਦੇ ਲੋਕ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ।

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਮਿਆਲ ਕਲਾਂ ਵਿਖੇ 2.46 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ

ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਬੁਨਿਆਦੀ ਢਾਂਚੇ ਨੂੰ ਨਵੀਂ ਦਿਸ਼ਾ ਦੇਣ ਦੀ ਲੜੀ ਤਹਿਤ ਹਲਕਾ ਸਮਾਣਾ ਦੇ ਪਿੰਡ ਮਿਆਲ ਕਲਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਹਲਕਾ ਸਮਾਣਾ ਵਿਖੇ ਹਰਚੰਦ ਸਿੰਘ ਬਰਸਟ ਵੱਲੋਂ ਸੜਕੀ ਪ੍ਰੋਜੈਕਟ ਦਾ ਉਦਘਾਟਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਦਿੰਦਿਆਂ ਹਲਕੇ ਵਿੱਚ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਡਾ. ਅਜੇ ਗੁਪਤਾ ਨੇ ਵਾਲਡ ਸਿਟੀ ਵਿੱਚ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਲਡ ਸਿਟੀ ਵਿੱਚ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਵਿੱਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਜਾਰੀ ਰਹਿਣਗੇ।

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਧਰਮਪਾਲ ਪ੍ਰਜਾਪਤੀ ਦੇ ਚੋਣ ਦਫਤਰ ਦਾ ਉਦਘਾਟਨ

ਸਥਾਨਕ ਵਾਰਡ ਨੰਬਰ 3 ਤੋਂ ਨਗਰ ਕੌਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ੍ਰੀ ਧਰਮਪਾਲ ਕਾਂਤੀ ਪ੍ਰਜਾਪਤੀ ਦੇ ਦਫਤਰ ਦਾ ਉਦਘਾਟਨ ਸ੍ਰੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ।

ਸਪੀਕਰ ਸੰਧਵਾਂ ਵੱਲੋਂ ਵਾਰਡ ਨੰਬਰ 26 ਦੇ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਦੇ ਚੋਣ ਦਫ਼ਤਰ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।

ਕਰਮਜੀਤ ਸਿੰਘ ਰਿੰਟੂ ਨੇ ਵੱਡੇ ਪੱਧਰ 'ਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਹਲਕੇ ਵਿੱਚ ਵੱਡੇ ਪੱਧਰ 'ਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ।

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ 52.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ।

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਪਟਿਆਲਾ ਦੇ ਰਣਜੀਤ ਨਗਰ ਵਿੱਚ ਆਲ ਇੰਡੀਆ ਅੰਬੇਡਕਰ ਮਹਾਸਭਾ (ਰਜਿ.) ਦੇ ਕੇਂਦਰੀ ਦਫ਼ਤਰ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  ਕੀਤਾ।

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਪੰਜਾਬ:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਆਗਾਮੀ ਜਨਗਣਨਾ ਦੇ ਸਬੰਧ ਵਿੱਚ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

ਪਿੰਡ ਘੋਲੂਮਾਜਰਾ ਵਿਖੇ ਆਪ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੋਲੂਮਾਜਰਾ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ਼ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਨੱਥੇਵਾਲਾ ਅਤੇ ਸਰਕਾਰੀ ਹਾਈ ਸਕੂਲ ਪਿੰਡ ਧੂੜਕੋਟ ਵਿਖੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲਾਂ ਦੇ ਵਿਕਾਸ ਲਈ ਲਗਭਗ 65 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਰਕਾਰੀ ਮਿਡਲ ਸਕੂਲ ਪਿੰਡ ਕੋਠੇ ਥੇਹ ਵਾਲਾ ਵਿਖੇ 10 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ 68.49 ਲੱਖ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਐੱਸ.ਏ.ਐੱਸ. ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ 7,51,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਡਾਇਰੈਕਟਰ, ਪੰਜਾਬ ਵਾਟਰ ਰੀਸੋਰਸਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀਮਤੀ ਅਨੂੰ ਬੱਬਰ ਵੱਲੋਂ ਕੀਤਾ ਗਿਆ।

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

 ਐੱਸ.ਏ.ਐੱਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਇਮਰੀ ਸਕੂਲ, ਮਨੌਲੀ ਵਿੱਚ 15,02,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ, ਸ਼੍ਰੀ ਗੋਵਿੰਦਰ ਮਿੱਤਲ ਵੱਲੋਂ ਕੀਤਾ ਗਿਆ।

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਹੁਤ ਹੀ ਵਾਜਿਬ ਫੀਸ ਦਰਾਂ ਤੇ ਇਕ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ।

12