Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

InderjeetZira

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਵਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੇ ਕਾਂਗਰਸੀ ਆਗੂ ਅਤੇ ਸੂਬੇ ਦੇ ਰਹਿ ਚੁੱਕੇ ਰਾਜ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੀ ਅਕਾਲ ਚਲਾਣੇ ਉੱਤੇ ਡੂੰਘੇ ਅਫ਼ਸੋਸ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ਼੍ਰੀ ਜ਼ੀਰਾ ਦੇ ਸਦੀਵੀ ਵਿਛੋੜੇ ਨਾਲ ਪੰਜਾਬ ਨੇ ਲੋਕ ਹਿੱਤਾਂ ਨੂੰ ਪ੍ਰਣਾਇਆ ਹੋਇਆ ਧੜਲੇਦਾਰ ਆਗੂ ਅਤੇ ਇੱਕ ਨੇਕ ਦਿਲ ਇਨਸਾਨ ਗੁਆ ਲਿਆ ਹੈ।