Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

IndiaUsTrade

22 ਜੁਲਾਈ ਨੂੰ ਭਾਰਤ ਅਮਰੀਕਾ ਟਰੇਡ ਵਾਰਤਾ ਰੱਦ ਕਰਵਾਉਣ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਐਸ ਕੇ ਐਮ ਦੇ ਸੱਦੇ ਤੇ ਪਰਚੀ ਮੁਕਤ ਹੋਣਗੇ : ਬੀਕੇਯੂ ਏਕਤਾ ਉਗਰਾਹਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਦੇਸ਼ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਟੋਲ-ਮੁਕਤ ਕਰਨ ਦੇ ਪ੍ਰੋਗਰਾਮ ਤਹਿਤ ਅੱਜ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਮੋਰਚਾ ਸਾਹਿਬ ਵਿੱਚ ਫ਼ੈਸਲਾ ਕੀਤਾ ਗਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਟੋਲ ਪਲਾਜ਼ਿਆਂ ਦੇ ਨਾਲ-ਨਾਲ ਕੱਥੂਨੰਗਲ (ਵਰਿਆਮ ਨੰਗਲ) ਟੋਲ ਪਲਾਜ਼ਾ ’ਤੇ ਵੀ ਵੱਡਾ ਇਕੱਠ ਕਰਕੇ ਟੋਲ ਨੂੰ ਮੁਫ਼ਤ ਕਰਵਾਇਆ ਜਾਵੇਗਾ। 

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਅੱਜ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ ਤੇ ਪੰਜਾਬ ਦੇ ਕੋਨੇ ਕੋਨੇ ਤੋਂ ਵਰ੍ਹਦੇ ਮੀਂਹ ਚ ਚੰਡੀਗੜ੍ਹ ਪੁੱਜੇ ਦਹਿ ਹਜ਼ਾਰਾਂ ਕਿਸਾਨਾਂ ਮਰਦ ਔਰਤਾਂ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਤੇ ਨਾਲ ਹੀ ਇਰਾਨ 'ਤੇ ਅਮਰੀਕੀ ਹਮਲੇ ਖ਼ਿਲਾਫ਼ ਅਤੇ ਇਸ ਹਮਲੇ ਦੀ ਆੜ ਚ ਭਾਰਤੀ ਲੋਕਾਂ 'ਤੇ ਮਹਿੰਗਾਈ ਦੇ ਪਾਏ ਜਾ ਰਹੇ ਬੋਝ ਖਿਲਾਫ਼ ਅੱਜ ਸੈਕਟਰ 34 ਦੇ ਦੁਸਹਿਰਾ ਗਰਾਊਂਡ ਚ ਵਿਸ਼ਾਲ ਰੈਲੀ ਕੀਤੀ ਅਤੇ ਮਟਕਾ ਚੌਂਕ ਤੱਕ ਮੁਜ਼ਾਹਰਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜ਼ੋਰਦਾਰ ਸੁਣਵਾਈ ਕੀਤੀ।