ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।