ਦੀ ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਇੱਕ ਵਿਸ਼ੇਸ਼ ਜਨਰਲ ਹਾਊਸ ਮੀਟਿੰਗ ਦਾ ਆਯੋਜਨ ਸੁਨਾਮ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ।