ਅੱਜ ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਤੌਰ ਕੰਟਰੈਕਟ/ਗੈਸਟ ਫੈਕਲਟੀ 700 ਦੇ ਕਰੀਬ ਇੰਸਟਰਕਟਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਾਂ।