ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।