ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।