ਬਲਾਚੌਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਵਾਰਡ ਨੰਬਰ 11 ਵਿੱਚ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ 2 ਲੱਖ 26 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਦਾ ਕੀਤਾ ਵਾਅਦਾ ਹੁਣ ਜ਼ਮੀਨੀ ਪੱਧਰ 'ਤੇ ਹਕੀਕਤ ਬਣਦਾ ਨਜ਼ਰ ਆ ਰਿਹਾ ਹੈ।