ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ, ਸਰਕਾਰੀ ਹਾਈ ਸਕੂਲ ਟਾਂਗਰਾ ਅਤੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰ ਦਾ ਦੌਰਾ ਕੀਤਾ ਗਿਆ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।
ਕੰਵਲਜੀਤ ਸਿੰਘ ਦੇ ਭਰਾ ਵਿਸਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈ ਪੂਨੇ ਤੋ ਅੰਮ੍ਰਿਤਸਰ ਜਾਣ ਵਾਲੀ ਟਰੇਨ ਵਿੱਚ ਚੜਾਇਆ ਸੀ ਪਤਾ ਨਹੀਂ ਕਿਉਂ ਮੇਰਾ ਭਰਾ ਘਰ ਵਾਪਸ ਨਹੀਂ ਆਇਆ ਉਹ ਰਸਤੇ 'ਚ ਹੀ ਰਹਿ ਗਿਆ
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ।
ਜਰੂਰਤ ਵੇਲੇ ਕਿਸੇ ਦੇ ਕੰਮ ਆ ਜਾਣਾ ਇਹੀ ਸੱਚੀ ਸੇਵਾ ਹੈ ਆਸਾਮ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਰੂਰਤ ਮੰਦਾਂ ਦੀ ਮਦਦ ਦੇ ਲਈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ, ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਜੋ ਜੋ ਜਰੂਰਤ ਦਾ ਸਮਾਨ ਚਾਹੀਦਾ ਹੈ,
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਆਪਣੀ ਚੋਣ ਮਹਿੰਮ ਦਾ ਅਗਾਜ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਵੱਡੇ ਲੁਟੇਰੇ ਹਨ ਅਤੇ ਇਹਨਾਂ ਵਿੱਚ ਔਰੰਗਜ਼ੇਬ ਦੀ ਰੂਹ ਆ ਗਈ ਹੈ ਅਤੇ ਜੰਡਿਆਲਾ ਗੁਰੂ ਹਲਕੇ ਵਿੱਚ ਸ਼ਰੇਆਮ ਖੂਨ ਦੀ ਹੋਲੀ ਖੇਡੀ ਜਾ ਰਹੀ ਹੈ ਪਰ ਇਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ।
ਪੰਜਾਬ ਅਤੇ ਪੰਥ ਇਸ ਵੇਲੇ ਇਕ ਅਜਿਹੇ ਸੰਕਟਕਾਲੀਨ ਦੌਰ ਵਿਚੋਂ ਲੰਘ ਰਹੇ ਹਨ ਜਿੱਥੇ ਹਰ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਦਿਸ਼ਾ ਤੈਅ ਕਰੇਗਾ। ਵੱਖ-ਵੱਖ ਧਿਰਾਂ ਵਿਚ ਵਧ ਰਹੀਆਂ ਦੂਰੀਆਂ ਅਤੇ ਅੰਦਰੂਨੀ ਵੰਡਾਂ ਨੇ ਪੰਥ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕੀਤਾ ਹੈ।
ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਕਰਵਾਏ ਗਏ ਜ਼ੋਨਲ ਗੱਤਕਾ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਗੱਤਕੇ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਸਾਬਤ ਕੀਤਾ।
ਕੱਲ ਦੇ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਅਤੇ ਲੀਡਰਸ਼ਿਪ ਕੁਆਲਿਟੀ ਪੈਦਾ ਕਰਨ ਲਈ ਸੇਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਵਿਚ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ।
ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ ਨਾਲ ਡਾਕ ਵਿਭਾਗ ਵਿੱਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੋਵੇਂ ਤਨਖਾਹਾਂ ਨਾਲੋ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ।
ਗੱਲਬਾਤ ਦੌਰਾਨ ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਚੈਕਿੰਗ ਸਬੰਧੀ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਸੀ, ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ।
ਜੰਮੂ ਦੇ ਸਟੀਫਨ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐਸਈ ਦੀਆਂ ਸਟੇਟ ਲੈਵਲ ਦੀਆਂ ਕਲਸਟਰ ਖੇਡਾਂ ਕਰਵਾਈਆਂ ਗਈਆਂ ।ਜਿਸ ਵਿੱਚ ਜੰਮੂ ਅਤੇ ਪੰਜਾਬ ਦੇ ਸੀਬੀਐਸਈ ਸਕੂਲਾਂ ਨੇ ਭਾਗ ਲਿਆ ।
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।