ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਨਾਭਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ, ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਦਾ ਆਯੋਜਨ ਕੀਤਾ।