Friday, May 17, 2024

JauraMajra

ਸਰਕਾਰ-ਵਪਾਰ ਮਿਲਣੀ ; ਸੂਬੇ ਦੇ ਵਿਕਾਸ ਲਈ ਯਤਨਸ਼ੀਲ ਰਹਾਂਗਾ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। 

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ 'ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 

ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗਿਆ।

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ।

ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

 ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। 

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ ਕਿਹਾ, ਭਗਵੰਤ ਮਾਨ ਸਰਕਾਰ ਪੱਤਰਕਾਰੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ

ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ।