ਵਿਧਾਨ ਸਭਾ ਹਲਕਾ ਗਿੱਲ ਦੇ ਵਿਕਾਸ ਲਈ ਵੱਡੀ ਰਾਸ਼ੀ ਵਿੱਚ ਗਰਾਂਟਾਂ ਦੀ ਵੰਡ ਬਿਨਾਂ ਭੇਦਭਾਵ ਕੀਤੀ ਜਾ ਰਹੀ ਹੈ ਤਾਂ ਕਿ ਹਰ ਪਿੰਡ ਦਾ ਸਰਬ ਪੱਖੀ ਵਿਕਾਸ ਕੀਤਾ ਜਾ ਸਕੇ ਅਤੇ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸੂਬਾ ਤਰੱਕੀਆਂ ਵੱਲ ਵੱਧ ਸਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਹਲਕਾ ਗਿੱਲ ਦੇ ਵਿਧਾਇਕ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ ਨੌ ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਤਕਸੀਮ ਕਰਨ ਸਮੇਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਲੋਕ ਹਿੱਤਾਂ ਦੇ ਪਹਿਰਾ ਦੇ ਕੇ ਸਾਰੇ ਵਰਗਾਂ ਦੇ ਲੋਕਾਂ ਤੱਕ ਬਣਦੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੈ।