ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਗਾ ਦੇ ਪਿੰਡ ਬਲਰਾ ਵਿਖੇ ਪਹੁੰਚ ਕੇ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਨਦੀਪ ਸਿੰਘ ਨੇ ਪਿੰਡ ਭਲੱਥ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦਾ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।
ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।
ਅੰਮ੍ਰਿਤਸਰ ਵਿਖੇ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖਤਰਾਏ ਕਲਾਂ ਵਿਖੇ ਕਬੱਡੀ ਦੇ ਚੱਲਦੇ ਮੈਚ ਦੌਰਾਨ ਇਕ ਕਬੱਡੀ ਖ਼ਿਡਾਰੀ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।