ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।