Wednesday, October 22, 2025

Kamalpur

ਸਰਕਾਰੀ ਹਾਈ ਸਕੂਲ ਕਮਾਲਪੁਰ 'ਚ ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਦਾ ਆਯੋਜਨ

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਹੈੱਡ ਮਾਸਟਰ ਡਾ. ਪਰਮਿੰਦਰ ਸਿੰਘ ਦੇਹੜ੍ਹ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਨਾਲ ਸਬੰਧਤ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ

ਕਰਾਟੇ ਮੁਕਾਬਲੇ : ਕਮਾਲਪੁਰ ਸਕੂਲ ਦੀ ਖਿਡਾਰਨ ਜਸਪ੍ਰੀਤ ਕੌਰ ਜੇਤੂ

ਲੜਕੀਆਂ ਲਈ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਸਕੀਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਹੋਏ ਫਸਵੇਂ ਮੁਕਾਬਲੇ

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਕਰਦਿਆਂ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਉਹਨਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜਰੂਰੀ ਹੈ, ਉੱਥੇ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।