ਬੀਤੇ ਦਿਨ ਸਵੇਰੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਜੰਮੂ-ਕਸ਼ਮੀਰ ਵਿੱਚ ਪਿਛਲੇ 3 ਦਿਨਾਂ ਵਿੱਚ ਇਹ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਵਾਪਰੀ ਹੈ।
ਕਠੁਆ ਨੇੜੇ ਲਖਨਪੁਰ ਤੋਂ ਇੱਕ ਰੇਲ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਪਠਾਨਕੋਟ ਵੱਲ ਆ ਰਹੀ ਇੱਕ ਮਾਲ ਗੱਡੀ ਵੀਰਵਾਰ ਸਵੇਰੇ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਰੇਲ ਗੱਡੀ ਦਾ ਇੰਜਣ ਅਤੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ।