Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Khalsa

ਕੌਮੀ ਖੇਡ ਦਿਵਸ ਮੌਕੇ ਚੀਫ਼ ਖ਼ਾਲਸਾ ਦੀਵਾਨ ਨੇ ਖੇਡ ਜਗਤ ਦੇ ਗੌਰਵ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ

 ਡਿਪਟੀ ਕਨਵੀਨਰ ਸ੍ਰ.ਮੋਹਨਜੀਤ ਸਿੰਘ ਭੱਲਾ, ਮੈਂਬਰਜ਼ ਸ੍ਰ.ਅਵਤਾਰ ਸਿੰਘ ਘੁੱਲਾ, ਸ੍ਰ.ਏ.ਪੀ.ਐਸ.ਮਾਨ, ਸ੍ਰ.ਉਪਕਾਰ ਸਿੰਘ ਛਾਬੜਾ, ਸ੍ਰ.ਇੰਦਰਜੀਤ ਸਿੰਘ ਅੜੀ, ਸ੍ਰ.ਸਰਜੋਤ ਸਿੰਘ ਸਾਹਨੀ, ਸ੍ਰ.ਕਮਲਜੀਤ ਸਿੰਘ ਕੋਹਲੀ, ਸ੍ਰ.ਲਖਵਿੰਦਰ ਸਿੰਘ ਢਿੱਲੋਂ, ਸ੍ਰ.ਗੁਰਭੇਜ ਸਿੰਘ, ਸ੍ਰ.ਤਰਲੋਚਨ ਸਿੰਘ, ਸ੍ਰ.ਬਲਵਿੰਦਰ ਸਿੰਘ ਬਵੇਜਾ, ਸ੍ਰ.ਗੁਰਬਖਸ਼ ਸਿੰਘ ਬੇਦੀ, ਜਾਇੰਟ ਡਾਇਰੈਕਟਰ ਸਪੋਰਟਸ ਸ੍ਰ.ਦੀਪਇੰਦਰ ਸਿੰਘ, ਐਸੀਸਟੈਂਟ ਜਾਇੰਟ ਡਾਇਰੈਕਟਰ ਸਪੋਰਟਸ ਮੈਡਮ ਰਮਨਦੀਪ ਕੌਰ, ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਅਤੇ ਵੱਖ—ਵੱਖ ਸੀ.ਕੇ.ਡੀ ਸਕੂਲਾਂ ਦੇ ਪ੍ਰਿੰਸੀਪਲਜ਼ ਸਾਹਿਬਾਨ ਹਾਜ਼ਰ ਸਨ। 

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪੁਰਨਿਮਾ ਖੰਨਾ, ਡਾ. ਰੇਨੂੰ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਨੀਤੀਕਾ ਮਹਾਜਨ ਅਤੇ ਕਾਲਜ ਦੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।
 

ਐਡਵੋਕੇਟ ਧਾਮੀ ਦੇ ਆਦੇਸ਼ਾਂ ਤਹਿਤ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਗੁਰਬਾਣੀ ਦਾ ਜਾਪ ਕੀਤਾ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕੌਮੀ ਮਸਲਿਆਂ 'ਤੇ ਸਿੱਖ ਸੰਸਥਾਵਾਂ ਹਮੇਸ਼ਾਜੋੜ ਕੇ ਪਹਿਰਾ ਦੇ ਰਹੀਆਂ ਹਨ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਅਜ ਹੋਵੇਗਾ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕੌਮੀ ਵਿਰਾਸਤ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੁੰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕੌਮੀ ਭਾਵਨਾਵਾਂ ਨਾਲ ਜੁੜੇ ਇਸ ਕਾਰਜ ਵਿੱਚ ਸਾਂਝੇ ਤੌਰ ਹਾਜ਼ਰੀ ਭਰੀ ਜਾ ਸਕੇ।

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਓ. ਆਰ. ਐੱਸ. ਦਿਵਸ ਦੇ ਸਬੰਧ ’ਚ ਪ੍ਰੋਗਰਾਮ ਕਰਵਾਇਆ ਗਿਆ

 ਉਨ੍ਹਾਂ ਕਿਹਾ ਕਿ ਇਸ ਮੌਕੇ ਜਾਗਰੂਕਤਾ ਨੂੰ ਹੋਰ ਵਧਾਉਣ ਲਈ ਮਰੀਜ਼ਾਂ ਅਤੇ ਆਮ ਲੋਕਾਂ ’ਚ ਓ. ਆਰ. ਐੱਸ. ਦੇ ਪੈਕਟ ਵੀ ਵੰਡੇ ਗਏ। ਇਸ ਤੋਂ ਇਲਾਵਾ ਸਿਹਤ ਸਿੱਖਿਆ ਸੈਸ਼ਨ ਕਰਵਾਏ ਗਏ, ਜਿਨ੍ਹਾਂ ’ਚ ਖਾਸ ਤੌਰ ’ਤੇ ਬੱਚਿਆਂ ਅਤੇ ਬਜ਼ੁਰਗਾਂ ’ਚ ਡੀਹਾਈਡਰੇਸ਼ਨ ਦੀ ਰੋਕਥਾਮ ਅਤੇ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੇ ਅੰਤ ’ਚ ਧੰਨਵਾਦ ਕਰਦਿਆਂ ਸਾਰਿਆਂ ਨੂੰ ਸਿਹਤਮੰਦ ਆਦਤਾਂ ਅਪਨਾਉਣ ਅਤੇ ਸਮਾਜ ’ਚ ਓ. ਆਰ. ਐੱਸ. ਦੇ ਜੀਵਨ-ਰੱਖਿਅਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।
 

ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ

 ਇਸ ਦੌਰਾਨ ਡਾ. ਪੁਨੀਤ ਕੌਰ ਨੇ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਵੱਖ-ਵੱਖ ਮਨੋਵਿਗਿਆਨ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਮਨੋਵਿਗਿਆਨ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਵਰਕਸ਼ਾਪ ਦਾ ਸਮਾਪਨ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਕਰਵਾਏ ਗਏ ਸੈਸ਼ਨ ਨਾਲ ਹੋਇਆ।
 

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਈ ਗੱਤਕੇ ਦੀ ਸਿਖਲਾਈ

ਇਸ ਮੌਕੇ ਕਾਲਜ ਦੇ ਸਟਾਫ਼ ਵੱਲੋਂ ਵੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਖਾਸ ਮੌਕੇ 'ਤੇ ਡਾ. ਇਕਵਿੰਦਰਪਾਲ ਸਿੰਘ , ਪ੍ਰੋ. ਜਗਤੇਸ਼ਵਰ ਸਿੰਘ ਅਤੇ ਕਾਲਜ ਸੁਪਰਡੈਂਟ ਸ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਵਿਦਿਆਰਥੀ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ, ਉੱਥੇ ਹੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਹਿਣਗੇ।

ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ’ਤੇ ਲੈਕਚਰ ਕਰਵਾਇਆ ਗਿਆ ਡੈਕਲਾਮੇਸ਼ਨ ਮੁਕਾਬਲੇ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ : ਪ੍ਰਿੰ: ਡਾ. ਰੰਧਾਵਾ

 ਪ੍ਰੋਗਰਾਮ ਦੌਰਾਨ ਮੁਕਾਬਲੇ ਦਾ ਨਿਰਣਾ ਪ੍ਰੋ. ਹਰਸ਼ ਸਲਾਰੀਆ ਅਤੇ ਡਾ. ਅਕਾਂਕਸ਼ਾ ਨੌਟਿਆਲ ਵੱਲੋਂ ਕੀਤਾ ਗਿਆ। ਜਿਸ ’ਚ ਸਿਮਰਨ ਕੌਰ (ਐੱਮ. ਏ. ਸੈਮ-ਤੀਜਾ ਸੰਗੀਤ ਵੋਕਲ), ਮਿਸ਼ਠੀ (ਬੀ. ਏ. ਸੈਮ-ਪਹਿਲਾ), ਰੰਜੀਤਾ (ਐੱਮ. ਏ. ਸੈਮ-ਪਹਿਲਾ ਸੰਗੀਤ ਵੋਕਲ) ਨੇ ਭਾਸ਼ਣ ਮੁਕਾਬਲੇ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸਮਾਗਮ ਨੇ ਵਿਦਿਆਰਥੀਆਂ ਨੂੰ ਭਾਰਤੀ ਸ਼ਾਸਤਰੀ ਸੰਗੀਤ ਨੂੰ ਸਮਕਾਲੀ ਵਿਗਿਆਨਕ ਅਤੇ ਅੰਤਰ-ਅਨੁਸ਼ਾਸਨੀ ਦ੍ਰਿਸ਼ਟੀਕੋਣ ਰਾਹੀਂ ਦੇਖਣ ਲਈ, ਖਾਸ ਕਰਕੇ ਸੰਗੀਤ ਥੈਰੇਪੀ, ਸਿਹਤ ਸੰਭਾਲ ਅਤੇ ਤੰਦਰੁਸਤੀ ਦੇ ਉੱਭਰ ਰਹੇ ਖੇਤਰਾਂ ’ਚ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਨੇਹਾ ਦੁਆਰਾ ਕੀਤਾ ਗਿਆ।
 

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉਪਰ ਚੁੱਕਣ ਲਈ ਪ੍ਰਿੰਸੀਪਲਜ਼ ਸਾਹਿਬਾਨ ਨਾਲ ਮੀਟਿੰਗ

ਗਈਆਂ ਹਦਾਇਤਾਂ ਦਾ ਸਾਵਧਾਨੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਐਡੀ.ਆਨਰੇਰੀ ਸਕੱਤਰ ਸ੍ਰ.ਹਰਜੀਤ ਸਿੰਘ, ਡਾਇਰੈਕਟਰ ਡਾ.ਏ.ਪੀ.ਐਸ.ਚਾਵਲਾ, ਡਿਪਟੀ ਡਾਇਰੈਕਟਰ ਸ੍ਰੀਮਤੀ ਉਰਮਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਪ੍ਰਿੰਸੀਪਲਜ਼ ਸਾਹਿਬਾਨ ਹਾਜ਼ਰ ਸਨ।

 

 

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਪ੍ਰਭਾਵਸ਼ਾਲੀ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਯੂਨੀਵਰਸਿਟੀ ਦੇ ਸੋਸ਼ਲ ਵਰਕਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੌਰੇ ਦੌਰਾਨ ਕਾਲਜ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ।

ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਮੈਂਬਰ ਸ੍ਰ.ਅਵਤਾਰ ਸਿੰਘ ਘੁੱਲਾ ਨੂੰ ਮੁੱਖ ਮੰਤਰੀ ਵੱਲੋਂ ਰਾਜ ਪੱਧਰੀ ਸਨਮਾਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ

ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਅਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਅਵਤਾਰ ਸਿੰਘ ਘੁੱਲਾ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਦੇ ਮੱਦੇਨਜ਼ਰ ਸੁਤੰਤਰਤਾ ਦਿਵਸ ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਵੱਲੋਂ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ‘ਕਲਾ ਅਤੇ ਖੇਡਾਂ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਖਾਲਸਾ ਕਾਲਜ, ਰਣਜੀਤ ਐਵੀਨਿਊ ਵਿਖੇ ‘ਕਲਾ ਅਤੇ ਖੇਡਾਂ, ਸਿੱਖਿਆ ਸ਼ਾਸਤਰ ’ਤੇ ਅਧਾਰਿਤ ਪਾਠ ਯੋਜਨਾਬੰਦੀ’ ਵਿਸ਼ੇ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ ਗਈ।

ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਮੈਂਬਰ ਸ੍ਰ.ਅਵਤਾਰ ਸਿੰਘ ਘੁੱਲਾ ਨੂੰ ਮੁੱਖ ਮੰਤਰੀ ਵੱਲੋਂ ਰਾਜ ਪੱਧਰੀ ਸਨਮਾਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ

ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਅਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਅਵਤਾਰ ਸਿੰਘ ਘੁੱਲਾ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਦੇ ਮੱਦੇਨਜ਼ਰ ਸੁਤੰਤਰਤਾ ਦਿਵਸ ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ ਦੇ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ “ਮੇਲਾ ਧੀਆਂ ਦਾ” ਧੂਮ-ਧਾਮ ਨਾਲ ਆਯੋਜਿਤ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰਕ ਰੰਗਾਂ ਵਿੱਚ ਰੰਗਦਿਆਂ ਲੋਕ ਗੀਤ, ਗਿੱਧਾ ਅਤੇ ਸਟਾਲਾਂ ਦੀ ਕੀਤੀ ਪੇਸ਼ਕਾਰੀ

 ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੌਰਾਨ ਸਟੇਜ ਦਾ ਸੰਚਾਲਨ ਵੀ ਵਿਦਿਆਰਥਣਾਂ ਵੱਲੋਂ ਬਹੁਤ ਹੀ ਬਾਖ਼ੂਬੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਇਸ ਸੱਭਿਆਚਾਰਕ ਸਮਾਗਮ ਦੇ ਅੰਤ ਵਿੱਚ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਰਿਹਾ ਅਤੇ ਇਸ ਸਫਲ ਆਯੋਜਨ ਲਈ ਵਿਦਿਆਰਥਣਾਂ ਦੀ ਭਰਪੂਰ ਸ਼ਲਾਘਾ ਕੀਤੀ।
 

ਖ਼ਾਲਸਾ ਯੂਨੀਵਰਸਿਟੀ ਵੱਲੋਂ ਪੌਦਾਕਰਨ ਮੁਹਿੰਮ ਆਰੰਭ

ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵੱਲੋਂ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨਾਲ ਮਿਲ ਕੇ ’ਵਰਸਿਟੀ ਕੈਂਪਸ ’ਚ 200 ਦੇ ਕਰੀਬ ਬੂਟੇ ਲਗਾਏ ਗਏ। 

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨਕਲੀ ਫੁੱਲ ਬਣਾਉਣ ਸਬੰਧੀ ਵਰਕਸ਼ਾਪ ’ਚ ਹਿੱਸਾ ਲਿਆ

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ ਕੇ. ਟੀ. ਕਲਾ ਅਜਾਇਬ ਘਰ, ਅੰਮ੍ਰਿਤਸਰ ਵਿਖੇ ਨਕਲੀ ਫੁੱਲ ਬਣਾਉਣ ਸਬੰਧੀ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਖ਼ਾਲਸਾ ਕਾਲਜ ਵਿਖੇ ਸਿੱਖ ਹਿਊਮਨ ਡਿਵੈੱਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ. ਸੀ. ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ 37 ਵਿਦਿਆਰਥੀਆਂ ਨੂੰ 12 ਲੱਖ ਦੀ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। 

ਖਾਲਸਾ ਯੂਨੀਵਰਸਿਟੀ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਹੋਇਆ ਸਮਝੌਤਾ

ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਦੇ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਅੰਮ੍ਰਿਤਸਰ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਗਏ। 

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਪਹਿਲਾ ਸਥਾਨ ਹਾਸਲ ਕੀਤਾ

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ

ਅੰਮ੍ਰਿਤਸਰ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ, ਵਿਖੇ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ।

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ’ਤੇ ਮਿਲਿਆ ਸਨਮਾਨ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ ਊਰਜੀ ਸਰੋਤਾਂ ਨੂੰ ਅਪਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਾਨਤਾ ਵਜੋਂ ਦਿੱਲੀ ਸਥਿਤ ਵਿਸ਼ਵ ਪੱਧਰੀ ਵਾਤਾਵਰਣ ਸੰਭਾਲ ਸੰਸਥਾ ‘ਅਰਥਡੇਅ ਡਾਟ ਓਆਰਜੀ’ ਵੱਲੋਂ ‘ਪਲੈਨੈੱਟ ਸਟਾਰਸ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਖ਼ਾਲਸਾ ਕਾਲਜ ਵਿਖੇ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ ਪੁਸਤਕ ਲੋਕ ਅਰਪਿਤ

ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਜੀਵਨ ਨਾਲ ਜੁੜੇ ਤਜਰਬਿਆਂ, ਸੰਘਰਸ਼ਾਂ ਅਤੇ ਸਫ਼ਲਤਾਵਾਂ ਨੂੰ ਰੂਬਰੂ ਕਰਵਾਉਣ ਵਾਲੀ ਪੁਸਤਕ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ (ਸਫ਼ਰਨਾਮਾ)’ ਨੂੰ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਵੱਲੋਂ ਲੋਕ ਅਰਪਿਤ ਕੀਤਾ ਗਿਆ।

ਖਾਲਸਾ ਸੀ.ਸੈ.ਸਕੂਲ ਖਰੜ ਵਿਚ ਤੀਜ਼ ਦਾ ਤਿਉਹਾਰ ਮਨਾਇਆ

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਤੀਜ਼ ਦਾ ਤਿਉਹਾਰ  ਮਨਾਉਣ ਲਈ ਸਕੂਲ ਵਿਚ ਸਮਾਗਮ ਕਰਵਾਇਆ ਗਿਆ।

ਚੀਫ਼ ਖ਼ਾਲਸਾ ਦੀਵਾਨ ਵੱਲੋਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ

ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ 09 ਅਗਸਤ 2026 ਦਿਨ ਐਤਵਾਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਸ਼ਾਮ 4:30 ਤੋ ਰਾਤ 9:30 ਵਜੇ ਤੱਕ ਵਿਸ਼ਾਲ ਪੱਧਰ ਤੇ ਕਰਵਾਏ ਜਾ ਰਹੇ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਸਾਬਕਾ ਵਿਦਿਆਰਥੀ ਖਾਲਸਾ ਸਕੂਲ ਭਲਾਈ ਸੰਸਥਾ ਖਰੜ ਦੀ ਮੀਟਿੰਗ ਹੋਈ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ  ਖਰੜ ਦੀ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਸ੍ਰੀ ਸੌਕਇੰਦਰ ਸਿੰਘ ਕੋਰਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੁਝ ਨਵੇਂ ਮੈਂਬਰ ਵੀ ਸ਼ਾਮਲ ਹੋਏ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਡਾ ਨਵਤੇਜ ਸਿੰਘ ਰੰਗੀ ਪੁਤੱਰ ਸਵਰਗਵਾਸੀ ਮਾਸਟਰ ਦੀਦਾਰ ਸਿੰਘ ਰੰਗੀ ਵਾਸੀ   ਅਮਰੀਕਾ ਦੇ ਅਚਾਨਕ ਸੁਰਗਵਾਸ ਹੋ ਜਾਣ ਤੇ ਹਾਜ਼ਰ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ  ਅਫਸੋਸ ਵਜੋਂ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ ਅਤੇ ਉਨ੍ਹਾਂ ਦੀ ਅੰਤਿਮ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਜੁਲਾਈ ਨੂੰ ਪਹਿਲੇ ਪੜਾਅ ਦੇ ਤਹਿਤ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਪੰਜਾਬ ਦੇ ਮਾਝਾ ਤੇ ਮਾਲਵਾ ਖੇਤਰ ਵਿੱਚ ਸਿੱਖੀ ਪ੍ਰਚਾਰ ਪ੍ਰਸਾਰ ਕਰਦਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਕੌਮੀ ਸਨੇਹੇ ਦਿੰਦਾ ਹੋਇਆ ਬੀਤੀ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖ਼ਾਲਸਈ ਜਾਹੋ ਜਲਾਲ ਤੇ ਭਰਵੀਂ ਸੰਗਤ ਦੀ ਸ਼ਮੂਲੀਅਤ ਨਾਲ ਸੰਪੂਰਨ ਹੋਇਆ।

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਸਫਲ ਆਯੋਜਨ

ਅੱਜ ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਏ.ਐਸ.ਜੀ ਆਈ.ਕੇਅਰ ਹਸਪਤਾਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਰੋਡ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 450 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ੍ਹ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।

ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪਰੰਪਰਾਵਾਂ ਦਾ ਨਿਰਾਦਰ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ।

ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ, ਭਾਰਤੀ ਸੁਰੱਖਿਆ ਏਜੰਸੀਆਂ ਹਰ ਚੁਣੌਤੀ ਲਈ ਸਮਰੱਥ: ਪ੍ਰੋ. ਸਰਚਾਂਦ ਸਿੰਘ ਖਿਆਲਾ

ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਕੇ ਅਤੇ ਸਾਰੇ ਸੁਰੱਖਿਆ ਤੇ ਕੂਟਨੀਤਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਰੋੜਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਮੁੜ ਚਾਲੂ ਕਰਨ ਵੱਲ ਸਕਾਰਾਤਮਕ ਪਹਿਲ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਵੀ ਵਿਸਥਾਰਪੂਰਵਕ ਪੱਤਰ ਭੇਜ ਕੇ ਇਸ ਮਾਮਲੇ 'ਤੇ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਹੈਲਪ ਏਜ ਇੰਡੀਆ ਨੇ ਲਗਾਈ ਡਿਜ਼ੀਟਲ ਲਿਟਰੇਸੀ ਵਰਕਸ਼ਾਪ

 ਇਸ ਉਪਰੰਤ ਕੌਂਸਲ ਦੇ ਕਾਨੂੰਨੀ ਸਲਾਹਕਾਰ ਕਰਨਲ ਮਲਕੀਤ ਸਿੰਘ ਵੱਲੋ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਜੁਲਾਈ ਮਹੀਨੇ ਵਿੱਚ ਜਨਮੇਂ ਮੈਬਰਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੋਕੇ ਗੁਰਦੇਵ ਸਿੰਘ ਤੂਰ, ਪ੍ਰਮਾਤਮਾ ਸਿੰਘ ਢੀਂਡਸਾ, ਦਵਿੰਦਰ ਸਿੰਘ ਧਾਲੀਵਾਲ, ਜਗਦੀਸ਼ ਕੁਮਾਰ ਵਰਮਾ, ਹਰਵਿੰਦਰ ਸਿੰਘ ਸਿੱਧੂ,ਪ੍ਰੋਫੈਸਰ ਆਰ. ਸੀ. ਢੰਡ, ਉੱਘੇ ਕਾਂਗਰਸੀ ਨੇਤਾ ਚਰਨਜੀਤ ਸ਼ਰਮਾ, ਸਾਬਕਾ ਬੈਂਕ ਅਧਿਕਾਰੀ ਰਜਿੰਦਰ ਸਿੰਘ ਓਇੰਦ, ਸੇਵਾ ਮੁਕਤ ਪੋਸਟ ਮਾਸਟਰ ਚੌਧਰੀ ਕੌਰ ਚੰਦ, ਸ਼ੇਰ ਸਿੰਘ ਸੰਧੂ (ਮਾਰਕਫੈਡ) , ਸਾਬਕਾ ਐਮ. ਸੀ. ਸੁੱਚਾ ਰਾਮ ਅਤੇ ਦੂਜੇ ਮੈਂਬਰ ਹਾਜ਼ਰ ਸਨ।

ਅੱਜ ਮੀਰੀ ਪੀਰੀ ਖਾਲਸਾ ਮਾਰਚ ਦਾ ਮੋਗਾ 'ਚ ਪੁੱਜਣ ਤੇ ਕੀਤਾ ਜਾਵੇਗਾ ਨਿੱਘਾ ਸਵਾਗਤ : ਸੰਨੀ ਗਿੱਲ

ਮੀਰੀ ਪੀਰੀ ਦਿਵਸ਼ ਤੇ ਸਿੱਖ ਕੌਮ ਦੀ ਆਨ ਤੇ ਸ਼ਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਅੱਜ ਲੁਹਾਰਾ ਚੌਂਕ ਪੁੱਜਣ ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਅਤੇ ਸਿੱਖ ਸੰਗਤਾਂ ਵੱਲੋਂ ਮਾਰਚ ਦਾ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ।

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ

ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਹਲਕਾ ਇੰਚਾਰਜ ਸੰਨੀ ਗਿੱਲ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ਤੇ ਵਰਕਰਾਂ ਦੇ ਭਰਵੇਂ ਇਕੱਠ ਵਿਚ ਇੱਕ ਵਿਸ਼ੇਸ ਮੀਟਿੰਗ ਕੀਤੀ ਜਿਸ ਵਿੱਚ ਦਰਜਾ ਬ ਦਰਜਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸਾਮਲ ਹੋਏ।

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਦੂਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਲਈ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ।

ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ 9 ਅਗਸਤ ਨੂੰ

ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ ਮਿਤੀ 09 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋ ਰਾਤ 9:30 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰਡਰੀ ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਵੱਡੇ ਪੱਧਰ ਤੇ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ।

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ।

ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ—2026 ਵਿਚ ਲਹਿਰਾਇਆ ਕਾਮਯਾਬੀ ਦਾ ਪਰਚਮ

ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ—2026 ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਵਿਦਿਅਕ ਸੰਸਥਾਵਾਂ ਉੱਚ ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ—ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਨੀਂਹ ਪ੍ਰਦਾਨ ਕੀਤੀ ਜਾ ਰਹੀ ਹੈ।

123